ਕਾਰ 'ਚ ਸਾਰੀਆਂ ਸਵਾਰੀਆਂ ਲਈ ਸੀਟ ਬੈਲਟ ਲਗਾਉਣਾ ਹੋਵੇਗਾ ਲਾਜ਼ਮੀ, ਜੇਕਰ ਨਹੀਂ ਪਹਿਨੀ ਤਾਂ ਵੱਜੇਗਾ ਅਲਾਰਮ
ਨਵੀਂ ਦਿੱਲੀ - ਵਧਦੇ ਸੜਕ ਹਾਦਸਿਆਂ ਦੇ ਮੱਦੇਨਜ਼ਰ ਭਾਰਤ ਸਰਕਾਰ ਜਲਦ ਹੀ ਕਾਰ 'ਚ ਸਵਾਰੀਆਂ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਸਕਦੀ ਹੈ। ਹੁਣ ਕਾਰ ਦੀ ਪਿਛਲੀ ਸੀਟ 'ਤੇ ਬੈਠਣ ਵਾਲਿਆਂ ਲਈ ਸੇਫਟੀ ਬੈਲਟ ਲਗਾਉਣਾ ਲਾਜ਼ਮੀ ਹੋਵੇਗਾ। ਜੇਕਰ ਸੀਟ ਬੈਲਟ ਨਾ ਲਗਾਈ ਹੋਵੇ ਤਾਂ ਕਾਰ ਵਿੱਚ ਅਲਾਰਮ ਵੱਜੇਗਾ ਅਤੇ ਇਸ ਦੇ ਨਾਲ ਹੀ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਜਾਵੇਗੀ। ਸਰਕਾਰ ਬੈਕ ਸੀਟ ਬੈਲਟ ਲਗਾਉਣਾ ਲਾਜ਼ਮੀ ਕਰਨ ਜਾ ਰਹੀ ਹੈ। ਪਿਛਲੇ ਸਾਲ ਇਸ ਸਬੰਧੀ ਇਕ ਡਰਾਫਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਹੁਣ ਸਰਕਾਰ ਇਸ ਨੂੰ ਲਾਗੂ ਕਰਨ ਜਾ ਰਹੀ ਹੈ।