ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਅੱਜ ਮੀਡੀਆ ਨਾਲ ਗਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ, ਜਿੱਥੇ ਗੁਰਦਵਾਰਾ ਐਕਟ 1925 ਨਾਲ ਕੁੱਝ ਬੇਲੋੜੀਆਂ ਧਾਰਵਾਂ ਜੋੜਦਿਆਂ ਸਰਕਾਰੀ ਦਖਲ ਅੰਦਾਜ਼ੀ ਦਾ ਰਾਹ ਮੋਕਲਾ ਕੀਤਾ।
ਉਨ੍ਹਾਂ ਕਿਹਾ ਉੱਥੇ ਹੀ ਸੀ.ਐੱਮ. ਮਾਨ ਨੇ ਸਿੱਖਾਂ ਦੀ ਦਸਤਾਰ ਦਾ ਵੀ ਮਜ਼ਾਕ ਉਡਾਇਆ ਸੀ, ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੋਟਿਸ ਲਿਆ ਗਿਆ ਅਤੇ ਮੁੱਖ ਮੰਤਰੀ ਪੰਜਾਬ ਨੂੰ ਇਸ ਬਾਰੇ ਜਿੰਮੇਵਾਰ ਸਮਝਦਿਆਂ ਸਪਸ਼ਟੀਕਰਨ ਮੰਗਿਆ ਗਿਆ ਸੀ।