ਕਿਸਾਨ ਜਥੇਬੰਦੀਆਂ ਅੱਜ ਸ਼ਾਮ ਉਲੀਕਣਗੀਆਂ ਅਗਲੇ ਸੰਘਰਸ਼ ਦਾ ਖ਼ਾਕਾ: ਪੰਧੇਰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅੱਜ ਸ਼ਾਮ ਨੂੰ ਸ਼ੰਭੂ ਸਰਹੱਦ ‘ਤੇ ਮੀਟਿੰਗ ਕਰਕੇ ਅਗਲੀ ਕਾਰਵਾਈ ਦਾ ਫੈਸਲਾ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਝੂਠਾ ਪ੍ਰਚਾਰ ਕਰਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਮਾੜਾ ਸਾਬਤ ਕਰਨ ਲੱਗਾ ਹੈ,ਜਦ ਕਿ ਉਹ ਕਿਸਾਨ ਮੰਗਾਂ ਵੱਲ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਭੂਮਿਾ ਵੀ ਸ਼ੱਕ ਦੇ ਘੇਰੇ ’ਚ ਹੈ। ਕਿਸਾਨ ਹਰ ਚੀਜ਼ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਨਤਕ ਦਬਾਅ ਹੇਠ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਹੈ।