PM ਨਰਿੰਦਰ ਮੋਦੀ 3 ਜੁਲਾਈ ਨੂੰ ਕਰਨਗੇ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ

PM ਨਰਿੰਦਰ ਮੋਦੀ 3 ਜੁਲਾਈ ਨੂੰ ਕਰਨਗੇ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਜੁਲਾਈ ਨੂੰ ਕੇਂਦਰੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ ਸਮੇਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਇੱਥੇ ਬੈਠਕ ਕੀਤੀ ਸੀ। ਜਿਸ ਤੋਂ ਬਾਅਦ ਕੈਬਨਿਟ 'ਚ ਸੰਭਾਵਿਤ ਫੇਰਬਦਲ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ। ਤਿੰਨ ਜੁਲਾਈ ਦੀ ਬੈਠਕ ਪ੍ਰਗਤੀ ਮੈਦਾਨ 'ਚ ਨਵੇਂ ਬਣੇ ਕਨਵੇਂਸ਼ਨ ਸੈਂਟਰ 'ਚ ਹੋਣ ਦੀ ਸੰਭਾਵਨਾ ਹੈ। ਇਸ ਸੈਂਟਰ 'ਚ ਸਤੰਬਰ 'ਚ ਜੀ-20 ਸਿਖਰ ਬੈਠਕ ਦਾ ਆਯੋਜਨ ਕੀਤਾ ਜਾਵੇਗਾ।ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਬੈਠਕ 'ਚ ਨੱਢਾ ਦੀ ਮੌਜੂਦਗੀ ਨਾਲ ਸਰਕਾਰ ਅਤੇ ਭਾਜਪਾ ਸੰਗਠਨ 'ਚ ਤਬਦੀਲੀ ਦੀਆਂ ਅਟਕਲਾਂ ਸ਼ੁਰੂ ਹੋਈਆਂ। ਇਸ 'ਚ ਪਾਰਟੀ ਸਾਲ ਦੇ ਅੰਤ 'ਚ ਹੋਣ ਵਾਲੀਆਂ ਅਹਿਮ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਸੰਗਠਨ 'ਚ ਬਦਲਾਅ ਦੀ ਸੰਭਾਵਨਾ ਨੂੰ ਲੈ ਕੇ ਵੀ ਕਿਆਸ ਲਗਾਏ ਜਾ ਰਹੇ ਹਨ।