ਜਨ ਧਨ ਖਾਤਿਆਂ ਦੀ ਗਿਣਤੀ 50 ਕਰੋੜ ਦੇ ਪਾਰ, PM ਮੋਦੀ ਨੇ ਕੀਤੀ ਸ਼ਲਾਘਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ ਧਨ ਖਾਤਿਆਂ ਦੀ ਗਿਣਤੀ 50 ਕਰੋੜ ਦੇ ਪਾਰ ਪਹੁੰਚਣ ਨੂੰ ਇਕ ਅਹਿਮ ਪੜਾਅ ਕਰਾਰ ਦਿੱਤਾ ਅਤੇ ਇਸ ਉਪਲੱਬਧੀ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ਟਵਿੱਟਰ 'ਤੇ ਲਿਖਿਆ,''ਇਹ ਦੇਖ ਕੇ ਖੁਸ਼ੀ ਹੋਈ ਕਿ ਇਨ੍ਹਾਂ 'ਚੋਂ ਅੱਧੇ ਤੋਂ ਜ਼ਿਆਦਾ ਖਾਤੇ ਔਰਤਾਂ ਦੇ ਹਨ।'' ਕੇਂਦਰੀ ਵਿੱਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦੇਸ਼ 'ਚ ਜਨ ਧਨ ਖਾਤਿਆਂ ਦੀ ਕੁੱਲ ਗਿਣਤੀ 50 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਨ੍ਹਾਂ 'ਚੋਂ 56 ਫ਼ੀਸਦੀ ਖਾਤੇ ਔਰਤਾਂ ਦੇ ਹਨ। ਮੰਤਰਾਲਾ ਨੇ ਇਕ ਬਿਆਨ 'ਚ ਕਿਹਾ ਕਿ ਇਨ੍ਹਾਂ 'ਚੋਂ ਲਗਭਗ 67 ਫ਼ੀਸਦੀ ਖਾਤੇ ਪੇਂਡੂ ਅਤੇ ਅਰਧ ਸ਼ਹਿਰੀ ਖੇਤਰਾਂ 'ਚ ਖੋਲ੍ਹੇ ਗਏ ਹਨ।
ਇਸ ਉਪਲੱਬਧੀ ਨੂੰ ਇਕ ਅਹਿਮ ਪੜਾਅ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ,''ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਇਨ੍ਹਾਂ 'ਚੋਂ ਅੱਧੇ ਤੋਂ ਜ਼ਿਆਦਾ ਖਾਤੇ ਨਾਰੀ ਸ਼ਕਤੀ ਦੇ ਹਨ।