ਹਿਮਾਚਲ 'ਚ ਮੋਹਲੇਧਾਰ ਮੀਂਹ ਕਾਰਨ ਹੋਈਆਂ ਮੌਤਾਂ 'ਤੇ ਰਾਸ਼ਟਰਪਤੀ ਪ੍ਰਗਟਾਇਆ ਦੁੱਖ
ਰਾਸ਼ਟਰਪਤੀ ਦ੍ਰੌਪਦੀ ਮਰਮੂ ਨੇ ਹਿਮਾਚਲ ਪ੍ਰਦੇਸ਼ ਵਿਚ ਮੋਹਲੇਧਾਰ ਮੀਂਹ ਕਾਰਨ ਹੋਏ ਹਾਦਸਿਆਂ ਵਿਚ ਕਈ ਲੋਕਾਂ ਦੀ ਮੌਤ 'ਤੇ ਸੋਮਵਾਰ ਨੂੰ ਡੂੰਘਾ ਸੋਗ ਜ਼ਾਹਰ ਕੀਤਾ ਅਤੇ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ। ਰਾਸ਼ਟਰਪਤੀ ਭਵਨ ਨੇ ਰਾਸ਼ਟਰਪਤੀ ਮੁਰਮੂ ਦੇ ਹਵਾਲੇ ਤੋਂ ਐਕਸ (ਜੋ ਪਹਿਲਾਂ ਟਵਿੱਟਰ ਸੀ) 'ਤੇ ਪੋਸਟ ਕੀਤਾ ਕਿ ਹਿਮਾਚਲ ਪ੍ਰਦੇਸ਼ 'ਚ ਮੋਹਲੇਧਾਰ ਮੀਂਹ ਕਾਰਨ ਹੋਈ ਬਦਕਿਸਮਤੀਪੂਰਨ ਹਾਦਸਿਆਂ 'ਚ ਕਈ ਲੋਕਾਂ ਦੀ ਮੌਤ ਦੀ ਖ਼ਬਰ ਨਾਲ ਮੈਨੂੰ ਬਹੁਤ ਦੁੱਖ ਹੋਇਆ ਹੈ। ਰਾਸ਼ਟਰਪਤੀ ਨੇ ਕਿਹਾ ਕਿ ਮੈਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।