ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸੰਮੇਲਨ ਤੋਂ ਬਾਅਦ ਇਕ ਦਿਨ ਦੇ ਦੌਰੇ 'ਤੇ ਗ੍ਰੀਸ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਲਗਪਗ 40 ਸਾਲਾਂ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਗ੍ਰੀਸ ਦਾ ਦੌਰਾ ਕਰ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਇੰਦਰਾ ਗਾਂਧੀ 1983 ਵਿੱਚ ਗ੍ਰੀਸ ਗਈ ਸੀ।
ਸ ਦੇ ਆਪਣੇ ਪਹਿਲੇ ਦੌਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਥਨਜ਼ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਗ੍ਰੀਸ ਦੇ ਵਿਦੇਸ਼ ਮੰਤਰੀ ਜਾਰਜ ਗੇਰਾਪੇਟਰਾਈਟਸ ਪੀਐਮ ਮੋਦੀ ਦਾ ਸਵਾਗਤ ਕਰਨ ਲਈ ਏਥਨਜ਼ ਹਵਾਈ ਅੱਡੇ 'ਤੇ ਪਹੁੰਚੇ। ਇੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।