ਅਲਬਾਨੀਜ਼ ਦਾ ਭਾਰਤ ਦੌਰਾ ਉਨ੍ਹਾਂ ਦੇ 3 ਦੇਸ਼ਾਂ ਦੇ ਦੌਰੇ ਦਾ ਹਿੱਸਾ ਹੋਵੇਗਾ। ਭਾਰਤ ਤੋਂ ਇਲਾਵਾ ਅਲਬਾਨੀਜ਼ ਇੰਡੋਨੇਸ਼ੀਆ ਅਤੇ ਫਿਲੀਪੀਨਜ਼ ਦਾ ਵੀ ਦੌਰਾ ਕਰਨਗੇ। ਆਸਟ੍ਰੇਲੀਆਈ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ, "9 ਅਤੇ 10 ਸਤੰਬਰ ਨੂੰ ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਜੀ-20 ਨੇਤਾਵਾਂ ਦੇ ਸੰਮੇਲਨ ਵਿੱਚ ਹਿੱਸਾ ਲੈਣਗੇ।" ਬਿਆਨ ਵਿੱਚ ਕਿਹਾ ਗਿਆ ਹੈ ਕਿ ਜੀ-20 ਵਿਸ਼ਵ ਆਰਥਿਕ ਸਹਿਯੋਗ ਲਈ ਵਿਸ਼ਵ ਦਾ ਪ੍ਰਮੁੱਖ ਮੰਚ ਹੈ ਅਤੇ ਇਸ ਵਿੱਚ ਸ਼ਾਮਲ ਹੋਣ ਵਾਲੇ ਆਗੂ ਵਿਸ਼ਵ ਅਰਥਚਾਰੇ ਨੂੰ ਮਜ਼ਬੂਤ, ਟਿਕਾਊ ਅਤੇ ਲਚਕੀਲੇ ਵਿਕਾਸ ਵੱਲ ਮੋੜਨ 'ਤੇ ਧਿਆਨ ਕੇਂਦਰਿਤ ਕਰਨਗੇ।
ਆਸਟਰੇਲੀਆ ਦੇ ਪ੍ਰਧਾਨ ਮੰਤਰੀ ਦਿੱਲੀ 'ਚ ਜੀ-20 ਸੰਮੇਲਨ 'ਚ ਲੈਣਗੇ ਹਿੱਸਾ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ 9 ਅਤੇ 10 ਸਤੰਬਰ ਨੂੰ ਦਿੱਲੀ ਵਿਚ ਹੋਣ ਵਾਲੇ ਜੀ-20 ਸੰਮੇਲਨ ਵਿਚ ਹਿੱਸਾ ਲੈਣਗੇ। ਆਸਟ੍ਰੇਲੀਆ ਸਰਕਾਰ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।