ਤਰਨਤਾਰਨ (ਮਹਾਪੰਜਾਬ ਬਿਊਰੋ)
ਬੀਐਸਐਫ ਦੇ ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਦੇ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਖੇਤ ਵਿੱਚ ਇੱਕ ਡਰੋਨ ਮਿਲਿਆ ਹੈ।
ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸ਼ਨੀਵਾਰ ਨੂੰ ਤਰਨਤਾਰਨ ਦੇ ਪਿੰਡ ਵਾਂ ਨੇੜੇ ਇਕ ਖੇਤ 'ਚ ਕੁਝ ਸ਼ੱਕੀ ਵਸਤੂਆਂ ਦੇਖਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀ ਨੇ ਦੱਸਿਆ ਕਿ ਖੇਤਰ ਦੀ ਤਲਾਸ਼ੀ ਦੌਰਾਨ ਉਨ੍ਹਾਂ ਨੇ ਖੇਤ ਤੋਂ ਚੀਨ ਦਾ ਬਣਿਆ ਕਵਾਡਕਾਪਟਰ ਬਰਾਮਦ ਕੀਤਾ।