Arvind Kejriwal Daughter Marriage Videos: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਦੀ ਮੰਗਣੀ ਵੀਰਵਾਰ ਰਾਤ ਨੂੰ ਦਿੱਲੀ ਦੇ ਸ਼ਾਂਗਰੀ-ਲਾ ਹੋਟਲ ਵਿੱਚ ਹੋਈ। ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਨਾਲ ਸਟੇਜ 'ਤੇ ਖੂਬ ਡਾਂਸ ਕੀਤਾ।
ਮੰਗਣੀ ਸਮਾਰੋਹ ਦੀਆਂ ਕੁਝ ਵੀਡੀਓਜ਼ ਸਾਹਮਣੇ ਆਈਆਂ ਹਨ ਜਿਸ ਵਿੱਚ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਨਾਲ ਫਿਲਮ ਪੁਸ਼ਪਾ-2 ਦੇ ਗੀਤ 'ਅੰਗਾਰੋਂ ਕਾ ਅੰਬਰ ਸਾ ਲੱਗਦਾ ਹੈ ਮੇਰਾ ਸਾਮੀ' 'ਤੇ ਉਹੀ ਡਾਂਸ ਸਟੈੱਪ ਕਰਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਮਿਲ ਕੇ 'ਨੱਚੀ ਜੋ ਸਾਡੇ ਨਾਲ' ਗੀਤ 'ਤੇ ਭੰਗੜਾ ਪਾਇਆ। ਜਿਸਦਾ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ।
ਮੰਗਣੀ 'ਤੇ ਡਾਂਸ ਦੀਆਂ 2 ਤਸਵੀਰਾਂ...
ਪਰਿਵਾਰ ਅਤੇ ਕੁਝ ਸਿਆਸਤਦਾਨ ਮੰਗਣੀ ਵਿੱਚ ਸ਼ਾਮਲ ਹੋਏ
ਮੀਡੀਆ ਰਿਪੋਰਟਾਂ ਮੁਤਾਬਕ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਦੀ ਮੰਗਣੀ ਸੰਭਵ ਜੈਨ ਨਾਲ ਹੋਈ ਹੈ। ਸੰਭਵ ਜੈਨ ਕੌਣ ਹੈ, ਅਜੇ ਇਸਦਾ ਖੁਲਾਸਾ ਨਹੀਂ ਹੋਇਆ ਹੈ। ਮੰਗਣੀ ਦੇ ਪ੍ਰੋਗਰਾਮ ਵਿੱਚ ਸਿਰਫ਼ ਪਰਿਵਾਰ ਅਤੇ ਆਮ ਆਦਮੀ ਪਾਰਟੀ ਦੇ ਚੋਣਵੇਂ ਆਗੂ ਹੀ ਮੌਜੂਦ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਕੁਝ ਹੋਰ ਮੰਤਰੀ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਦੱਸਿਆ ਗਿਆ ਹੈ ਕਿ ਸ਼ੁੱਕਰਵਾਰ ਨੂੰ ਵੀ ਕਪੂਰਥਲਾ ਹਾਊਸ, ਦਿੱਲੀ ਵਿੱਚ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਹਾਲਾਂਕਿ, ਪਰਿਵਾਰ ਵੱਲੋਂ ਇਸਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਮੰਗਣੀ ਵਾਂਗ, ਇਸ ਪ੍ਰੋਗਰਾਮ ਨੂੰ ਵੀ ਪੂਰੀ ਤਰ੍ਹਾਂ ਨਿੱਜੀ ਰੱਖਿਆ ਗਿਆ ਹੈ।