ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜ਼ਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ’ਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ। ਅੱਜ ਇੱਥੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੀ ਤਕਰੀਰ ’ਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਹੈ, “ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਅਸਲ ’ਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ।