ਅਹਿਮ ਫੈਸਲਿਆਂ 'ਤੇ ਲੱਗ ਸਕਦੀ ਮੋਹਰ
ਜ਼ਿਕਰਯੋਗ ਹੈ ਕਿ ਇਹ ਮੀਟਿੰਗ ਵਿਧਾਨ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਹੋ ਰਹੀ ਹੈ ,ਜਿਸ ਕਰ ਕੇ ਇਸ ਵਿਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਭਾਵੇਂ ਮੀਟਿੰਗ ਬਾਅਦ ਅਧਿਕਾਰਤ ਏਜੰਡਾ ਜਾਰੀ ਨਹੀਂ ਹੋਇਆ ਪਰ ਇਸ ਮੀਟਿੰਗ ’ਚ ਸੂਬੇ ਦੀ ਵਿੱਤੀ ਹਾਲਤ ’ਤੇ ਚਰਚਾ ਹੋਵੇਗੀ ਅਤੇ ਆਉਣ ਵਾਲੇ ਬਜਟ ਸੈਸ਼ਨ ਬਾਰੇ ਵਿਚਾਰ ਹੋ ਸਕਦੀ ਹੈ। ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀਆਂ ਸਣੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨੂੰ ਹਾਜ਼ਿਰ ਹੋਣ ਲਈ ਕਿਹਾ ਗਿਆ ਹੈ।