ਨਸ਼ੇ ਨੇ ਇਕ ਹੋਰ ਘਰ 'ਚ ਪੁਆਏ ਵੈਣ, ਵਡਾਲਾ ਭਿੱਟੇਵੱਢ ਦੇ ਨੌਜਵਾਨ ਦੀ ਓਵਰਡੋਜ਼ ਨਾਲ ਹੋਈ ਮੌਤ

ਨਸ਼ੇ ਨੇ ਇਕ ਹੋਰ ਘਰ 'ਚ ਪੁਆਏ ਵੈਣ, ਵਡਾਲਾ ਭਿੱਟੇਵੱਢ ਦੇ ਨੌਜਵਾਨ ਦੀ ਓਵਰਡੋਜ਼ ਨਾਲ ਹੋਈ ਮੌਤ
ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਵੀਰੂ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਉਹ ਪਿੰਡ ਵਡਾਲਾ ਭਿੱਟੇਵੱਢ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨਸ਼ੇ ਦਾ ਟੀਕਾ ਲਗਾ ਰਿਹਾ ਸੀ ਪਰ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ।