ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਵਿਧਾਨ ਸਭਾ 'ਚ ਗੂੰਜਿਆ, ਜਾਣੋ ਕੀ ਬੋਲੇ ਮੰਤਰੀ ਧਾਲੀਵਾਲ (ਵੀਡੀਓ)

ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਵਿਧਾਨ ਸਭਾ 'ਚ ਗੂੰਜਿਆ, ਜਾਣੋ ਕੀ ਬੋਲੇ ਮੰਤਰੀ ਧਾਲੀਵਾਲ (ਵੀਡੀਓ)

ਪਰਗਟ ਸਿੰਘ ਨੇ ਕਿਹਾ ਕਿ ਰੂਸ ਘੁੰਮਣ ਗਏ 5 ਪੰਜਾਬੀ ਨੌਜਵਾਨਾਂ ਨੂੰ ਉੱਥੋਂ ਦੀ ਸਰਕਾਰ ਨੇ ਜ਼ਬਰਨ ਯੂਕ੍ਰੇਨ ਖ਼ਿਲਾਫ਼ ਜੰਗ ਲੜਨ ਲਈ ਫ਼ੌਜ 'ਚ ਭਰਤੀ ਕਰ ਲਿਆ ਸੀ ਅਤੇ ਇਸ ਮੁੱਦੇ ਨੂੰ ਭਾਰਤ ਸਰਕਾਰ ਅੱਗੇ ਚੁੱਕਿਆ ਜਾਵੇ।

ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਘਰਦਿਆਂ ਨੂੰ ਵੀ ਇਨ੍ਹਾਂ ਬਾਰੇ ਕੁੱਝ ਪਤਾ ਨਹੀਂ ਹੈ। ਇਸ 'ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਵਾਬ ਦਿੰਦਿਆਂ ਕਿਹਾ ਕਿ ਇਸ ਬਾਰੇ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਰੂਸ 'ਚ ਸਥਿਤ ਅੰਬੈਸੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ।