ਪੰਜਾਬ ਦੀ ਇਸ ਧੀ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ

ਪੰਜਾਬ ਦੀ ਇਸ ਧੀ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ

ਪੰਜਾਬੀਆਂ ਨੇ ਆਪਣੀ ਮਿਹਨਤ ਦੇ ਬਲ 'ਤੇ ਵਿਦੇਸ਼ਾ 'ਚ ਆਪਣੀ ਧਾਕ ਜਮਾਈ ਹੈ। ਇਸ ਦੀ ਤਾਜ਼ਾ ਮਿਸਾਲ ਰਾਏਕੋਟ 'ਚ ਦੇਖਣ ਨੂੰ ਮਿਲੀ ਹੈ। ਇਸ ਸ਼ਹਿਰ ਦੀ ਵਸਨੀਕ ਸਮਨਦੀਪ ਕੌਰ ਧਾਲੀਵਾਲ ਨੇ ਕੈਨੇਡਾ ਦੇ ਸ਼ਹਿਰ ਸਰੀ 'ਚ ਪੁਲਸ ਵਿਭਾਗ ਦੇ ਕ੍ਰਾਈਮ ਬ੍ਰਾਂਚ 'ਚ ਫੈਡਰਲ ਪੀਸ ਅਧਿਕਾਰੀ ਵਜੋ ਨੌਕਰੀ ਹਾਸਲ ਕੀਤੀ ਹੈ। ਇਸ ਨਾਲ ਉਸ ਨੇ ਕੈਨੇਡਾ 'ਚ ਵੱਸਦੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਸਮਨਦੀਪ ਕੌਰ ਧਾਲੀਵਾਲ ਦੇ ਪਿਤਾ ਜਗਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾ ਦੀ ਧੀ ਸਮਨਦੀਪ ਕੌਰ ਸਨ 2016 'ਚ ਪੜ੍ਹਾਈ ਲਈ ਕੈਨੇਡਾ ਗਈ ਸੀ।