ਕੈਨੇਡਾ ਤੋਂ ਇੱਕ ਹੋਰ ਬੁਰੀ ਖਬਰ ਆਈ,22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ....

ਕੈਨੇਡਾ ਤੋਂ ਇੱਕ ਹੋਰ ਬੁਰੀ ਖਬਰ ਆਈ,22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ....

 

ਕੈਨੇਡਾ ਤੋਂ ਇੱਕ ਹੋਰ ਬੁਰੀ ਖਬਰ ਆਈ ਹੈ। ਵਿਦੇਸ਼ ਵਿੱਚ ਪੰਜਾਬ ਦੀ ਇੱਕ ਹੋਰ ਕੁੜੀ ਦੀ ਮੌਤ ਹੋ ਗਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ। ਲੜਕੀ ਦੀ ਮੌਤ ਕਾਰਨ ਘਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਮਨਪ੍ਰੀਤ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਰਾਤ 3 ਵਜੇ ਡਾਕਟਰ ਦਾ ਫੋਨ ਆਇਆ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਬੇਟੀ ਦੇ ਨਾਲ ਰਹਿ ਰਹੀ ਲੜਕੀ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਉਲਟੀ ਆਈ ਸੀ ਤੇ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ।

ਪਿਤਾ ਮੁਤਾਬਕ ਦੋਸਤਾਂ ਨੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਬੇਟੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।