ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਇੱਕ ਨਿਗਰਾਨੀ ਸਮੂਹ (Monitoring Group) ਦਾ ਗਠਨ ਕੀਤਾ ਹੈ, ਜੋ ਪ੍ਰਧਾਨ ਮੰਤਰੀ ਵੱਲੋਂ ਐਲਾਨੀਆਂ ਗਈਆਂ ਯੋਜਨਾਵਾਂ ਅਤੇ ਕੇਂਦਰੀ ਬਜਟ ਅਤੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਸਮੀਖਿਆ ਕਰੇਗਾ।
ਇਸ ਨਿਗਰਾਨੀ ਸਮੂਹ ਦੀ ਪਹਿਲੀ ਮੀਟਿੰਗ 18 ਅਕਤੂਬਰ ਨੂੰ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵਿੱਚ ਹੋਈ ਸੀ, ਜਿਸ ਵਿੱਚ ਰੇਲਵੇ ਬੋਰਡ ਦੇ ਚੇਅਰਮੈਨ ਸਮੇਤ ਭਾਰਤ ਸਰਕਾਰ ਦੇ ਸਾਰੇ ਸਕੱਤਰ ਹਾਈਬ੍ਰਿਡ ਮੋਡ ਵਿੱਚ ਮੀਟਿੰਗ ਵਿੱਚ ਸ਼ਾਮਲ ਹੋਏ। ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਨਿਗਰਾਨੀ ਗਰੁੱਪ ਦੀ ਹਰ ਮਹੀਨੇ ਸਾਊਥ ਬਲਾਕ ਸਥਿਤ ਪੀ.ਐਮ.ਓ. ਵਿੱਚ ਮੀਟਿੰਗ ਹੋਵੇਗੀ, ਜਿਸ ਵਿੱਚ ਸਾਰੀਆਂ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।