ਚਾਂਦੀ ਡਿੱਗੀ ਤੇ ਸੋਨੇ ਦੀਆਂ ਕੀਮਤਾਂ ਚੜ੍ਹੀਆਂ, ਜਾਣੋ 22K ਅਤੇ 24K ਸੋਨੇ ਦੀ ਕੀਮਤ

ਚਾਂਦੀ ਡਿੱਗੀ ਤੇ ਸੋਨੇ ਦੀਆਂ ਕੀਮਤਾਂ ਚੜ੍ਹੀਆਂ, ਜਾਣੋ 22K ਅਤੇ 24K ਸੋਨੇ ਦੀ ਕੀਮਤ
ਸੋਨੇ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ, ਜਦਕਿ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ 686 ਰੁਪਏ ਵਧ ਕੇ 76,559 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 75,873 ਰੁਪਏ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 336 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਇਹ 90,620 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਪਿਛਲੀ ਕੀਮਤ 90,956 ਰੁਪਏ ਪ੍ਰਤੀ ਕਿਲੋਗ੍ਰਾਮ ਸੀ। 

4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ

ਦਿੱਲੀ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,600 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,770 ਰੁਪਏ ਹੈ।
ਮੁੰਬਈ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,450 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,950 ਰੁਪਏ ਹੈ।
ਕੋਲਕਾਤਾ : 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 71,450 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 77,950 ਰੁਪਏ ਹੈ।