ਕਿਸਾਨਾਂ ਨੇ ਮੁੜ ਖੋਲ੍ਹਿਆ ਮੋਰਚਾ, ਕੈਬਨਿਟ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ
ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨਾਂ ਨੇ ਭਾਜਪਾ ਦੇ ਸਾਰੇ ਮੰਤਰੀਆਂ, ਆਗੂਆਂ, ਵਿਧਾਇਕਾਂ ਅਤੇ ਆਗੂਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਕੇ ਉਨ੍ਹਾਂ ਦੇ ਘਰਾਂ ਦੇ ਬਾਹਰ ਧਰਨਾ ਦਿੱਤਾ।
ਉੱਥੇ ਹੀ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਬਰਨਾਲਾ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ।
ਇਸ ਮੌਕੇ ਕਿਸਾਨ ਆਗੂ ਗੋਰਾ ਸਿੰਘ, ਮਨਵੀਰ ਕੌਰ, ਪਵਿੱਤਰ ਸਿੰਘ ਅਤੇ ਗੁਰਨਾਮ ਸਿੰਘ ਨੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਜੋ ਜਾਨੀ ਨੁਕਸਾਨ ਹੋਇਆ, ਫ਼ਸਲਾਂ ਦਾ ਨੁਕਸਾਨ ਹੋਇਆ, ਪਸ਼ੂ ਧਨ ਦਾ ਨੁਕਸਾਨ ਹੋਇਆ ਹੈ, ਉਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਦੋਵਾਂ ਸਰਕਾਰਾਂ ਵੱਲੋਂ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ।