ਚਿੱਟਫੰਡ ਕੰਪਨੀ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ

ਚਿੱਟਫੰਡ ਕੰਪਨੀ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ

 ਪੰਜਾਬ 'ਚ ਚਿੱਟ ਫੰਡ ਕੰਪਨੀ ਪਰਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਦੱਸਿਆ ਕਿ ਪਰਲ ਦੀਆਂ ਪੰਜਾਬ 'ਚ ਮੌਜੂਦਾ ਸਾਰੀਆਂ ਜਾਇਦਾਦਾਂ ਨੂੰ ਸਰਕਾਰ ਨੇ ਆਪਣੇ ਕਬਜ਼ੇ 'ਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕਾਨੂੰਨੀ ਕਰਵਾਈ ਪੂਰੀ ਕਰਕੇ ਨਿਲਾਮੀ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰਨ ਦਾ ਸਿਲਸਿਲਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਪੰਜਾਬ 'ਚ ਕੁੱਝ ਸਾਲ ਪਹਿਲਾਂ ਪਰਲ ਕੰਪਨੀ ਵੱਲੋਂ ਲੋਕਾਂ ਦੇ ਕਰੋੜਾਂ ਰੁਪਏ ਹੜੱਪ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਪਰਲ ਸਕੈਮ ਵੀ ਕਿਹਾ ਜਾਂਦਾ ਹੈ। ਇਸ ’ਚ ਮੱਧ ਵਰਗ ਦੇ ਲੋਕਾਂ ਦਾ ਕਰੋੜਾਂ ਰੁਪਇਆ ਡੁੱਬ ਗਿਆ ਸੀ।