ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੰਗਲਵਾਰ ਨੂੰ ਆਜ਼ਾਦੀ ਦਿਵਸ ਮੌਕੇ ਸਥਾਨਕ ਡਾ: ਭੀਮ ਰਾਓ ਅੰਬੇਡਕਰ ਚੌਂਕ ਵਿਖੇ 12.89 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ। ਇਹ ਝੰਡਾ ਖ਼ਾਸ ਕਰਕੇ ਨਕੋਦਰ ਰੋਡ ਵਾਲੇ ਪਾਸੇ ਤੋਂ ਸ਼ਹਿਰ ’ਚ ਦਾਖ਼ਲ ਹੋਣ ਵਾਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।
ਇਸ ਮੌਕੇ ਵਿਧਾਇਕ ਰਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਸਨ। ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਰਿੰਕੂ ਨੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਅੱਜ ਦੇਸ਼ ’ਚ ਏਕਤਾ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਇਸ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।