ਅਮਰੀਕਾ 'ਚ 'ਪੁਰਾਣੀ' ਇਮੀਗ੍ਰੇਸ਼ਨ ਪ੍ਰਣਾਲੀ 'ਚ ਸੁਧਾਰ ਕਰਨ ਦੀ ਉੱਠੀ ਮੰਗ...

ਅਮਰੀਕਾ 'ਚ 'ਪੁਰਾਣੀ' ਇਮੀਗ੍ਰੇਸ਼ਨ ਪ੍ਰਣਾਲੀ 'ਚ ਸੁਧਾਰ ਕਰਨ ਦੀ ਉੱਠੀ ਮੰਗ...
ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਸੰਸਦ ਨੂੰ ਬਹੁਤ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਅਪਡੇਟ ਕਰਨ ਲਈ ਕਿਹਾ ਹੈ। ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰਿਨ ਜੀਨ-ਪੀਅਰੇ ਨੇ  ਕਿਹਾ ਕਿ "ਜਿਵੇਂ ਕਿ ਅਸੀਂ ਪਹਿਲਾਂ ਵੀ ਕਈ ਵਾਰ ਕਿਹਾ ਹੈ, ਇਹ ਇੱਕ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਹੈ।" ਅਸੀਂ ਸੰਸਦ ਨੂੰ ਆਪਣੀ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਅਪਡੇਟ ਕਰਨ ਲਈ ਕਿਹਾ ਹੈ। ਅਸੀਂ ਇਸ ਬਾਰੇ ਬਹੁਤ ਸਪੱਸ਼ਟ ਹਾਂ। ਇਨ੍ਹਾਂ ਵਿੱਚ ਅਸਥਾਈ ਵੀਜ਼ਾ ਪ੍ਰੋਗਰਾਮ ਸ਼ਾਮਲ ਹੈ, ਜਿਸ ਨੂੰ ਦੋ ਦਹਾਕਿਆਂ ਤੋਂ ਵੱਧ ਸਮੇਂ ਵਿੱਚ ਅਪਡੇਟ ਨਹੀਂ ਕੀਤਾ ਗਿਆ ਹੈ।”
ਮੌਜੂਦਾ ਨਿਯਮਾਂ ਦੇ ਤਹਿਤ ਕੁਝ ਅਸਥਾਈ ਵੀਜ਼ਿਆਂ 'ਤੇ ਕੰਮ ਕਰਨ ਵਾਲੇ ਕਾਮਿਆਂ ਕੋਲ ਨਵਾਂ ਰੁਜ਼ਗਾਰ ਲੱਭਣ, ਵੱਖਰਾ ਵੀਜ਼ਾ ਵਰਗੀਕਰਣ ਅਪਣਾਉਣ ਜਾਂ ਅਮਰੀਕਾ ਛੱਡਣ ਦੀ ਤਿਆਰੀ ਕਰਨ ਲਈ ਆਮਤੌਰ 'ਤੇ 60 ਦਿਨ ਹੁੰਦੇ ਹਨ। ਉਹਨਾਂ ਨੇ ਕਿਹਾ ਕਿ ਇਸ ਲਈ ਸੰਸਦ ਨੂੰ ਆਪਣਾ ਕੰਮ ਕਰਨ ਅਤੇ ਕਾਨੂੰਨ ਪਾਸ ਕਰਨ ਦੀ ਲੋੜ ਹੈ।