ਸਰਕਾਰ ਰਸੋਈ ਗੈਸ ਦੀਆਂ ਕੀਮਤਾਂ 'ਚ 200 ਰੁਪਏ ਦੀ ਕਟੌਤੀ ਕਰਨ ਦੀ ਤਿਆਰੀ ਚ......

ਸਰਕਾਰ ਰਸੋਈ ਗੈਸ ਦੀਆਂ ਕੀਮਤਾਂ 'ਚ 200 ਰੁਪਏ ਦੀ ਕਟੌਤੀ ਕਰਨ ਦੀ ਤਿਆਰੀ ਚ......

ਰੱਖੜੀ ਦੇ ਤਿਉਹਾਰ 'ਤੇ ਮੋਦੀ ਸਰਕਾਰ ਦੇਸ਼ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਰਸੋਈ ਗੈਸ ਦੀਆਂ ਕੀਮਤਾਂ 'ਚ 200 ਰੁਪਏ ਦੀ ਕਟੌਤੀ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਗੱਲ ਦਾ ਐਲਾਨ ਕੱਲ ਯਾਨੀ ਰਕਸ਼ਾ ਬੰਧਨ 'ਤੇ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਇਹ ਜਾਣਕਾਰੀ ਸੂਤਰਾਂ ਤੋਂ ਮਿਲੀ ਹੈ। ਇਸ ਦਾ ਅਜੇ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ।

ਸੂਤਰਾਂ ਮੁਤਾਬਕ ਸਰਕਾਰ ਘਰੇਲੂ ਰਸੋਈ ਗੈਸ ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਦਾ ਐਲਾਨ ਕਰ ਸਕਦੀ ਹੈ। ਇਸ ਮਹੀਨੇ ਅਗਸਤ ਦੀ ਪਹਿਲੀ ਤਾਰੀਖ਼ ਨੂੰ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਬਾਅਦ ਦਿੱਲੀ 'ਚ ਇਸ 19 ਕਿਲੋ ਦੇ ਸਿਲੰਡਰ ਦੀ ਕੀਮਤ 1,680 ਰੁਪਏ 'ਤੇ ਆ ਗਈ ਹੈ।