ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (NCPCR) ਨੇ ਲੋਕਾਂ ਨੂੰ ਇਕ ਬੱਚੇ ਦਾ ਉਹ ਵੀਡੀਓ ਸਾਂਝਾ ਕਰ ਕੇ ਉਸ ਦੀ ਪਛਾਣ ਦਾ ਖ਼ੁਲਾਸਾ ਨਾ ਕਰਨ ਦੀ ਅਪੀਲ ਕੀਤੀ ਹੈ, ਜਿਸ 'ਚ ਇਕ ਅਧਿਆਪਕਾ ਉਸ ਦੇ ਸਹਿਪਾਠੀਆਂ ਤੋਂ ਉਸ ਨੂੰ ਥੱਪੜ ਮਾਰਨ ਲਈ ਆਖ ਰਹੀ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿਚ ਇਕ ਪ੍ਰਾਈਵੇਟ ਸਕੂਲ ਦੀ ਅਧਿਆਪਕਾ ਦੂਜੀ ਜਮਾਤ ਦੇ ਵਿਦਿਆਰਥੀਆਂ ਤੋਂ ਉਸ ਦੇ ਸਹਿਪਾਠੀਆਂ ਤੋਂ ਥੱਪੜ ਮਾਰਨ ਲਈ ਆਖ ਰਹੀ ਹੈ, ਜੋ ਘੱਟ ਗਿਣਤੀ ਭਾਈਚਾਰੇ ਤੋਂ ਹੈ।
ਵੀਡੀਓ ਵਿਚ ਅਧਿਆਪਕਾ ਨੂੰ ਭਾਈਚਾਰੇ ਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਦੇ ਵੀ ਸੁਣਿਆ ਜਾ ਸਕਦਾ ਹੈ। NCPCR ਦੇ ਪ੍ਰਧਾਨ ਪ੍ਰਿਯਾਂਕ ਕਾਨੂੰਨਗੋ ਨੇ ਦੱਸਿਆ ਕਿ ਮਾਮਲੇ ਵਿਚ ਕਾਰਵਾਈ ਲਈ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਕਾਨੂੰਨਗੋ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਉਹ ਬੱਚੇ ਦਾ ਵੀਡੀਓ ਸਾਂਝਾ ਨਾ ਕਰਨ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਜਾਣਕਾਰੀ ਈ-ਮੇਲ ਰਾਹੀਂ ਦੇਣ।