ਮਾਲਵੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਮਾਨ ਸਰਕਾਰ, ਬਜਟ 'ਚ ਹੋਵੇਗਾ ਐਲਾਨ
ਸੂਤਰਾਂ ਮੁਤਾਬਕ ਖ਼ਜ਼ਾਨਾ ਮਤੰਰੀ ਹਰਪਾਲ ਚੀਮਾ ਵਲੋਂ ਬਜਟ ਇਜਲਾਸ ਦੌਰਾਨ ਨਵੀਂ ਨਹਿਰ ਲਈ ਜ਼ਮੀਨ ਐਕਵਾਇਰ ਕਰਨ ਅਤੇ ਇਸ ਦੇ ਨਿਰਮਾਣ ਦੀ ਵਿਵਸਥਾ ਕੀਤੀ ਜਾਵੇਗੀ।720 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਇਸ ਨਹਿਰ ਨਾਲ ਫਰੀਦਕੋਟ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ 'ਚ ਸਿੰਚਾਈ ਸਹੂਲਤਾਂ 'ਚ ਵਾਧਾ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਦੌਰਾਨ ਮਾਲਵਾ ਇਲਾਕੇ 'ਚ ਇਸ ਵੱਡੇ ਪ੍ਰਾਜੈਕਟ ਦੇ ਐਲਾਨ ਨਾਲ ਸੱਤਾਧਾਰੀ ਪਾਰਟੀ ਨੂੰ ਵੱਡਾ ਹੁੰਗਾਮਾ ਮਿਲਣ ਦੀ ਗੱਲ ਕਹੀ ਜਾ ਰਹੀ ਹੈ ਕਿਉਂਕਿ ਪੰਜਾਬ ਦੀਂ 13 ਲੋਕ ਸਭਾ ਸੀਟਾਂ 'ਚੋਂ 8 ਮਾਲਵਾ ਖੇਤਰ 'ਚ ਪੈਂਦੀਆਂ ਹਨ।