ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਗਲੇ ਮਹੀਨੇ ਭਾਰਤ ਦਾ ਦੌਰਾ ਕਰਨਗੇ। ਸਤੰਬਰ ਮਹੀਨੇ 'ਚ ਉਹ ਜੀ-20 ਦੇਸ਼ਾਂ ਦੇ ਸੰਮੇਲਨ 'ਚ ਹਿੱਸਾ ਲੈਣ ਲਈ 7-10 ਸਤੰਬਰ ਤੱਕ ਭਾਰਤ ਆਉਣਗੇ। ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੁਲੀਵਨ ਨੇ ਕਿਹਾ ਕਿ ਬਾਈਡੇਨ ਜੀ-20 ਮੀਟਿੰਗ ਵਿੱਚ ਸ਼ਾਮਲ ਹੋਣ ਦੌਰਾਨ ਕਈ ਦੁਵੱਲੀਆਂ ਮੀਟਿੰਗਾਂ ਕਰਨਗੇ। ਹਾਲਾਂਕਿ, ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਨਹੀਂ ਦਿੱਤੀ। ਅਮਰੀਕਾ 2026 ਵਿੱਚ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰੇਗਾ।